ਇੰਟਰਨੈੱਟ ਉਸ ਵਿਵਸਥਾ ਦਾ ਨਾਂ ਹੈ, ਜਿਸ ਰਾਹੀਂ ਦੁਨੀਆਂ ਭਰ ਦੇ ਕੰਪਿਊਟਰ ਇਕ ਦੂਜੇ ਨਾਲ ਜੁੜੇ ਹੋਏ ਤੇ ਉਹ ਇਕ ਦੂਜੇ ਨੂੰ ਸੰਦੇਸ਼ ਭੇਜ ਤੇ ਪ੍ਰਾਪਤ ਕਰ ਸਕਦੇ ਹਨ ਅਤੇ ਇਕ ਦੂਜੇ ਵਿਚ ਮੌਜਦ ਸੂਚਨਾ ਦਾ ਆਦਾਨ-ਪ੍ਰਦਾਨ ਕਰ ਸਕਦੇ ਹਨ । ਇਸ ਵਿਚ ਇਕ ਤਰ੍ਹਾਂ ਉਹ ਫਾਈਬਰ ਆਪਟਿਕ ਫੋਨ-ਲਾਈਨਾਂ ਸੈਟੇਲਾਈਟ ਸੰਬੰਧਾਂ ਤੇ ਹੋਰਨਾਂ ਮਾਧਿਅਮਾਂ ਦੁਆਰਾ ਆਪਸ ਵਿਚ ਗੱਲਾਂ ਕਰਦੇ ਹਨ । ਇਹ ਅਜਿਹਾ ਮਾਧਿਅਮ ਹੈ, ਜਿਸ ਰਾਹੀਂ ਅਸੀਂ ਦੁਨੀਆਂ ਵਿਚ ਕਿਸੇ ਵੀ ਥਾਂ ਬਠ ਆਪਣੇ ਮਿੱਤਰਾਂ ਤੇ ਰਿਸ਼ਤੇਦਾਰਾਂ ਨਾਲ ਗੱਲਾਂ-ਬਾਤਾਂ ਕਰ ਸਕਦੇ ਹਾਂ ਜਾਂ ਉਨ੍ਹਾਂ ਨੂੰ ਸੂਚਨਾ ਭੇਜ ਸਕਦੇ ਹਾਂ । ਇਹ ਸਾਧਨਾ ਦਾ ਇਕ ਅਜਿਹਾ ਸਮੁੰਦਰ ਹੈ, ਜਿਹੜਾ ਇੰਤਜ਼ਾਰ ਕਰਦਾ ਹੈ ਕਿ ਤੁਸੀਂ ਇਸ ਨੂੰ ਰਿੜਕੋ ਤੇ ਇਸ ਵਿਚੋਂ ਚੌਦਾਂ ਨਹੀਂ ਅਣਗਣਤ ਰਤਨ ਕੱਢੇ । ਇਸ ਵਿਚ ਵਣਜ-ਵਪਾਰ ਦੇ ਅਸੀਮਿਤ ਸ਼ੁੱਭ ਮੌਕੇ ਮੌਜੂਦ ਹਨ । ਇਹ ਆਪਣੇ ਕੰਮਾਂ ਲਈ ਸੂਚਨਾ ਦਾ ਆਦਾਨਪ੍ਰਦਾਨ ਕਰਨ ਵਾਲੇ ਕਿੱਤਾਕਾਰਾਂ ਲਈ ਇਕ ਬਹੁਮੁੱਲੀ ਤੇ ਅਣਮੁੱਕ ਖਾਣ ਹੈ । ਇਸ ਵਿਚ ਮੌਜੂਦ ਸੈਂਕੜੇ ਅਜਿਹੀਆਂ ਲਾਇਬਰੇਰੀਆਂ ਅਤੇ ਆਰਕਾਈਵਾਂ ਤੁਹਾਡੀਆਂ ਉਂਗਲਾਂ ਦੇ ਪੋਟਿਆਂ ਉੱਤੇ ਖੁੱਲ੍ਹ ਜਾਂਦੀਆਂ ਹਨ । ਵਿਦਵਾਨਾਂ ਲਈ ਇਸ ਵਿਚ ਸੋਧ-ਪੱਤਰਾਂ ਲਈ ਖੋਜ ਤੇ ਵਪਾਰੀਆਂ ਲਈ ਵਪਾਰ ਕਰਨ ਦੇ ਅਨੇਕਾਂ ਬਹੁਮੁੱਲੇ ਸੋਮੇ ਮੌਜੂਦ ਹਨ । ਇਸਦੇ ਨਾਲ ਹੀ ਇਸ ਵਿਚ ਉਹ ਸ਼ੈਤਾਨੀ ਸਾਮੱਗਰੀ ਤੇ ਪਾਤਰ ਵੀ ਛਿਪੇ ਹੋਏ ਹਨ, ਜਿਹੜੇ ਆਪਣੀ ਵਿਨਾਸ਼ਕਾਰੀ ਭੂਮਿਕਾ ਅਦਾ ਕਰਨ ਲਈ ਤਿਆਰ ਰਹਿੰਦੇ ਹਨ । ਜੇਕਰ ਹੋਰ ਕੁੱਝ ਨਹੀਂ, ਤਾਂ ਇੰਟਰਨੈੱਟ ਸਮੇਂ ਦਾ ਨਾਸ਼ ਕਰਨ ਵਾਲਾ ਤਾਂ ਜ਼ਰੂਰ ਹੀ ਮੰਨਿਆ ਜਾਂਦਾ ਹੈ । ਇਸਦੇ ਬਾਵਜੂਦ ਵੀ ਇਹ ਭਵਿੱਖ ਦੀ ਅਜਿਹੀ ਤਕਨਾਲੋਜੀ ਹੈ, ਜਿਹੜੀ ਸਾਡੀ ਤੇ ਸਾਡੇ ਬੱਚਿਆਂ ਦੀ ਜ਼ਿੰਦਗੀ ਨੂੰ ਨਿਸਚੇ ਹੀ ਤੇਜ਼, ਸੁਚੇਤ ਤੇ ਖੂਬਸੂਰਤ ਬਣਾਏਗੀ ।
ਇੰਟਰਨੈੱਟ ਉੱਤੇ ਸੂਚਨਾ ਦਾ ਪ੍ਰਾਪਤ ਹੋਣਾ ਸ਼ਾਇਦ ਇਸ ਦੀ ਲੋਕ-ਪ੍ਰਿਅਤਾ ਦਾ ਸਭ ਤੋਂ ਵੱਡਾ ਕਾਰਨ ਹੈ, ਜਿਸ ਕਰਕੇ ਇੰਟਰਨੈੱਟ ਹਰ ਘਰ ਵਿਚ ਆਪਣਾ ਸਥਾਨ ਬਣਾ ਰਿਹਾ ਹੈ। ਵਿਸ਼ਵ-ਵਿਆਪੀ ਵੈਬ (WWW) ਇੱਕ ਤਰਾਂ ਨਾਲ ਸਭ ਪਾਸੇ ਪਸਰਿਆ ਹੋਇਆ ਮਲਟੀਮੀਡੀਆ ਤੇ ਹਾਈਪਰਮੀਡੀਆ ਪ੍ਰਕਾਸ਼ਨ ਸਿਸਟਮ ਹੈ । ਇਹ ਸੰਸਾਰ ਵਿਚ ਸਭ ਤੋਂ ਵੱਧ ਦੋਸਤਾਨਾਂ ਤੇ ਨਿੱਤ ਵਿਕਸਿਤ ਹੋ ਰਿਹਾ ਹੈ ਡਾਈਬੇਸ ਹੈ ।ਇੰਟਰਨੈੱਟ ਵਿਚ ਪੈਦਾ ਹੋ ਰਹੇ ਨਵੇਂ ਝੁਕਾਅ ਅਤੇ ਤਕਨੀਕਾਂ ਇਸ ਗੱਲ ਦੀਆਂ ਸੂਚਕ ਹਨ ਕਿ ਭਵਿੱਖ ਵਿੱਚ ਇਸਦਾ ਮਨੁੱਖੀ ਜੀਵਨ ਵਿਚ ਕਿੰਨਾ ਮਹੱਤਵਪੂਰਨ ਰੋਲ ਹੋਵੇਗਾ | ਇੰਟਰਨੈੱਟ ਉੱਤੇ ਖ਼ਬਰਾਂ ਦੀ ਤਟਫਟ ਆਨਲਾਈਨ ਰਿਪੋਰਟਿੰਗ ਜਾਂ ਸਾਖਿਅਤ ਵੈੱਬ-ਕਾਸਟਿੰਸ ਨੇ ਖ਼ਬਰਾਂ ਪੁਚਾਉਣ ਦੇ ਖੇਤਰ ਵਿਚ ਨਵੇਂ ਪਸਾਰ ਖੋਲ੍ਹ ਦਿੱਤੇ ਹਨ ਤੇ ਮਲਟੀਮੀਡੀਆ ਇੰਟਰਨੈੱਟ ਦਾ ਇਕ ਅਟੁੱਟ ਹਿੱਸਾ ਬਣ ਗਿਆ ਹੈ ।
ਈ-ਕਾਮਰਸ ਦਾ ਵਿਕਾਸ-ਈ-ਕਾਮਰਸ ਦਾ ਵਿਕਾਸ ਦੂਜੀ ਪੀੜ੍ਹੀ ਦੇ ਇੰਟਰਨੈੱਟ ਦੀ ਇਕ ਹੋਰ ਹੈਰਾਨ ਕਰਨ ਵਾਲੀ ਦੇਣ ਹੈ, ਜਿਸ ਨਾਲ ਇਸ ਮਾਧਿਅਮ ਦੀ ਸਮਰੱਥਾ ਦੀ ਖੋਜ ਕਰਨ ਲਈ ਵੱਧ ਤੋਂ ਵੱਧ ਕੰਪਨੀਆਂ ਅੱਗੇ ਆ ਰਹੀਆਂ ਹਨ ਅਤੇ ਇੰਟਰਨੈੱਟ ਉੱਤੇ ਉਹ ਸੱਚਮੁੱਚ ਦੇ ਸ਼ੋ-ਰੂਮ ਸਥਾਪਤ ਕਰ ਰਹੀਆਂ ਹਨ, ਜਿਨ੍ਹਾਂ ਤਕ ਦੁਨੀਆਂ ਵਿਚ ਕਿਸੇ ਥਾਂ ਇੰਟਰਨੇਟ ਦਾ ਵਰਤੋਂ ਕਰਨ ਵਾਲੇ ਵਿਅਕਤੀ ਮਾਊਸ ਨੂੰ ਕਲਿਕ ਕਰ ਕੇ ਪਹੁੰਚ ਕਰ ਸਕਦਾ ਹੈ ਅਤੇ ਉਹ ਉਸ ਉੱਤੇ ਇਲੈੱਕਵਾਂ ਕੈਟਾਲਾਗ, ਉਤਪਾਦਨ ਤਸਵੀਰਾਂ, ਪ੍ਰਦਰਸ਼ਨ ਅਤੇ ਹੋਰ ਜਾਣਕਾਰੀ ਨੂੰ ਦੇਖ ਆਪਣੇ ਕੈਡਿਟ ਕਾਰਡ ਦੀ ਵਰਤੋਂ ਕਰਦੇ ਹੋਏ ਕਿਸੇ ਵੀ ਚੀਜ਼ ਨੂੰ ਖ਼ਰੀਦਣ ਲਈ ਆਡਰ ਦੇ ਸਕਦਾ ਹੈ । ਬੈਂਕਾਂ ਵਿਚ ਲੈਣ-ਦੇਣ ਦਾ ਏ. ਟੀ. ਐੱਮ. (ATM) ਇਸੇ ਦਾ ਹੀ ਹਿੱਸਾ ਹਨ |ਇੰਟਰਨੈੱਟ ਉੱਤੇ ਭਿੰਨ-ਭਿੰਨ ਵੈਬਸਾਈਟਾਂ ਉੱਤੇ ਬਹੁਤ ਸਾਰੀ ਅਸ਼ਲੀਲ ਸਾਮੱਗਰੀ ਵੀ ਉਪਲੱਬਧ ਹੈ । ਇਸ ਤੋਂ ਬੱਚਿਆਂ ਤੇ ਨੌਜਵਾਨ ਪੀੜੀ ਨੂੰ ਬਚਾ ਕੇ ਰੱਖਣ ਦੀ ਬਹੁਤ ਲੋੜ ਹੈ ।ਇਸ ਤਰਾਂ ਅਸੀਂ ਕਹਿ ਸਕਦੇ ਹਾਂ ਕਿ ਆਉਣ ਵਾਲੇ ਸਮੇਂ ਵਿਚ ਇੰਟਰਨੈੱਟ ਸਾਡੇ ਜੀਵਨ ਦੇ ਹਰ ਖੇਤਰ ਵਿਚ ਪਸਰ ਜਾਵੇਗਾ ਤੇ ਇਸ ਨਾਲ ਜੀਵਨ ਮੁਕਾਬਲੇ ਤੇ ਤਣਾਓ ਵਧਣ ਨਾਲ ਭਰਪੂਰ ਹੋਣ ਦੇ ਨਾਲ-ਨਾਲ ਤੇਜ਼ੀ, ਸੁਚੇਤਨਤਾ ਤੇ ਸਾਵਧਾਨੀ ਨੂੰ ਵੀ ਆਪਣੇ ਵਿਚ ਸਮੋਂਦਾ ਹੋਇਆ ਵਿਸ਼ਵ-ਭਾਈਚਾਰੇ ਵਿਚ ਏਕਤਾ, ਸਾਂਝ ਤੇ ਮਿਲਵਰਤਣ ਦਾ ਪਸਾਰ ਕਰੇਗਾ
Comments
Appreciate the author by telling what you feel about the post 💓
No comments yet.
Be the first to express what you feel 🥰.
Please Login or Create a free account to comment.