Vaisakhi

Hari
12 Aug, 2019 1 min read min read pa
❤️ 0 💬 0 👁 1091
Vaisakhi

 ਪੰਜਾਬ ਮੇਲਿਆਂ ਦਾ ਦੇਸ਼ ਹੈ। ਉਂਝ ਤਾਂ ਪੰਜਾਬ ਵਿਚ ਬਹੁਤ ਸਾਰੇ ਤਿਉਹਾਰ, ਮੇਲੇ ਮਨਾਏ ਜਾਂਦੇ ਹਨ ਪਰ ਵਿਸਾਖੀ ਦਾ ਤਿਉਹਾਰ ਉਨ੍ਹਾਂ ਵਿਚੋਂ ਇਕ ਹੈ। ਇਹ 13 ਅਪ੍ਰੈਲ ਨੂੰ ਵਿਸਾਖ ਦੀ ਸੰਗਰਾਂਦ ਵਾਲੇ ਦਿਨ ਮਨਾਇਆ ਜਾਂਦਾ ਹੈ। ਇਸ ਦਾ ਸਬੰਧ ਇਤਿਹਾਸ, ਧਰਮ ਅਤੇ ਸੱਭਿਆਚਾਰ ਨਾਲ ਹੈ। ਇਸ ਦੀ ਮਹਾਨਤਾ ਬਹੁਪੱਖੀ ਹੈ; ਜਿਵੇਂ :

ਇਹ ਤਿਉਹਾਰ ਹਾੜੀ ਦੀ ਫਸਲ (ਭਾਵ ਕਣਕ) ਪੱਕਣ ਦੀ ਖ਼ੁਸ਼ੀ ਵਿਚ ਮਨਾਇਆ ਜਾਂਦਾ ਹੈ। ਇਸ ਨੂੰ ਕਿਸਾਨਾਂ ਦਾ ਮੇਲਾ’ ਵੀ ਕਿਹਾ ਜਾਂਦਾ ਹੈ। ਇਸ ਦਿਨ ਕਿਸਾਨ ਖ਼ੁਸ਼ੀਆਂ ਮਨਾਉਂਦੇ, ਭੰਗੜੇ ਪਾਉਂਦੇ ਤੇ ਮੇਲੇ ਮਨਾਉਂਦੇ ਹਨ। ਕਿਸਾਨਾਂ ਦੇ ਇਨਾਂ ਹਾਵਾਂ-ਭਾਵਾਂ ਦੀ ਤਰਜਮਾਨੀ ਕਰਦਾ ਹੋਇਆ ਧਨੀ ਰਾਮ ਚਾਤ੍ਰਿਕ ਦਾ ਇਹ ਗੀਤ ਬਹੁਤ ਪ੍ਰਸਿੱਧ ਹੈ :

 ਇਹ ਮੇਲਾ ਧਾਰਮਕ ਤੌਰ ‘ਤੇ ਵੀ ਬਹੁਤ ਮਹੱਤਵਪੂਰਨ ਹੈ। ਇਸ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਦੇ ਕੇਸਗੜ੍ਹ ਸਥਾਨ ‘ਤੇ ਇਕ ਭਾਰੀ ਦੀਵਾਨ ਬੁਲਾ ਕੇ 13 ਅਪ੍ਰੈਲ, 1699 ਈ: ਨੂੰ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ।ਇੱਥੇ ਗੁਰੂ ਗੋਬਿੰਦ ਸਿੰਘ ਜੀ ਨੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾਇਆ। ਉਨ੍ਹਾਂ ਨੂੰ ਸਿੰਘਾਂ ਦੀ ਉਪਾਧੀ ਦਿੱਤੀ ਤੇ ਫਿਰ ਆਪ ਵੀ ਉਨ੍ਹਾਂ ਤੋਂ ਅੰਮ੍ਰਿਤ ਛਕਿਆ। ਇਸ ਲਈ ਇਹ ਦਿਨ ਖ਼ਾਲਸਾ ਪੰਥ ਦੇ ਸਥਾਪਨਾ ਦਿਵਸ ਵਜੋਂ ਬੜੀ ਧੂਮ-ਧਾਮ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਂਦਾ ਹੈ।

 ਵਿਸਾਖੀ ਦੇ ਮੇਲੇ ਦੀ ਇਤਿਹਾਸਕ ਮਹੱਤਤਾ ਇਹ ਹੈ ਕਿ 13 ਅਪ੍ਰੈਲ, 1919 ਈ: ਨੂੰ ਜਲਿਆਂਵਾਲੇ ਬਾਗ਼ ਅੰਮ੍ਰਿਤਸਰ ਵਿਖੇ ਇਕੱਠੇ ਹੋਏ ਨਿਹੱਥੇ ਭਾਰਤੀਆਂ ਨੂੰ ਜਨਰਲ ਡਾਇਰ ਨੇ ਗੋਲੀਆਂ ਨਾਲ ਭੁੰਨ ਦਿੱਤਾ ਸੀ। ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਵੀ ਇਸ ਦਿਨ ਉਨ੍ਹਾਂ ਦੀ ਯਾਦ ਤਾਜ਼ਾ ਕੀਤੀ ਜਾਂਦੀ ਹੈ। ਇਸ ਵਿਚ ਲਗਪਗ 20,000 ਲੋਕ ਮਾਰੇ ਗਏ ਸਨ। ਕਈ ਲੋਕਾਂ ਨੇ ਖੂਹ ਵਿਚ ਛਾਲ ਮਾਰ ਦਿੱਤੀ ਸੀ। ਇਸੇ ਲਈ ਜਲ੍ਹਿਆਂਵਾਲੇ ਬਾਗ ਵਿਚ ਬਣੇ ਖੂਹ ਨੂੰ ‘ਖੂਨੀ ਖੂਹ ਵੀ ਕਿਹਾ ਜਾਂਦਾ ਹੈ। ਅੱਜ ਵੀ ਜਲਿਆਂਵਾਲੇ ਬਾਗ਼। ਵਿਚ ਗੋਲੀਆਂ ਦੇ ਨਿਸ਼ਾਨ ਹਨ। | ਇਸ ਦਿਨ ਥਾਂ-ਥਾਂ ‘ਤੇ ਮੇਲੇ ਲਗਦੇ ਹਨ। ਮੇਲੇ ਵਿਚ ਬਹੁਤ ਭੀੜ ਹੁੰਦੀ ਹੈ। ਕਈ ਤਰਾਂ ਦੀਆਂ ਦੁਕਾਨਾਂ ਸਜੀਆਂ ਹੁੰਦੀਆਂ ਹਨ। ਖ਼ਾਸ ਤੌਰ ਤੇ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਸਾਖੀ ਦੇ ਮੇਲੇ ਦੀਆਂ ਰੌਣਕਾਂ ਬਹੁਤ ਜ਼ਿਆਦਾ ਹੁੰਦੀਆਂ ਹਨ।

ਇਸ ਦਿਨ ਗੁਰਦੁਆਰਿਆਂ ਵਿਚ ਭਾਰੀ ਦੀਵਾਨ ਲਗਦੇ ਹਨ। ਢਾਡੀ ਸਿੰਘ ਯੋਧਿਆਂ ਦੀਆਂ ਵਾਰਾਂ ਗਾਉਂਦੇ ਹਨ। ਇਸ ਮੌਕੇ ‘ਤੇ ਨੇਤਾ ਵੀ ਆਪਣੀਆਂ ਰਾਜਨੀਤਕ ਕਾਨਫ਼ਰੰਸਾਂ ਕਰਦੇ ਹਨ, ਭਾਸ਼ਣ ਦਿੰਦੇ ਹਨ। ਅੱਜ-ਕੱਲ੍ਹ ਦੇ ਮੇਲੇ, ਤਿਉਹਾਰ ਤਾਂ ਸਿਆਸਤ ਦੀ ਭੇਟ ਚੜ੍ਹੇ ਹੋਏ ਹਨ।

ਇਸ ਦਿਨ ਦੀ ਖ਼ਾਸ ਤੇ ਮਹੱਤਵਪੂਰਨ ਵਿਸ਼ੇਸ਼ਤਾ ਇਹ ਵੀ ਹੈ ਕਿ ਇਸ ਦਿਨ ਬਿਕਰਮੀ ਸੰਮਤ ਬਰ। ਹੁੰਦਾ ਹੈ। ਖ਼ਾਲਸਾ ਸੰਮਤ ਵਿਚ ਇਸ ਨੂੰ ਸਾਲ ਦਾ ਪਹਿਲਾ ਮਹੀਨਾ ਗਿਣਿਆ ਗਿਆ ਹੈ। ਇਸ ਦੇ ਨਾਲ ਗਰਮੀ ਦੀ ਰੁੱਤ ਅਰੰਭ ਹੋ ਜਾਂਦੀ ਹੈ।

ਅੰਤ ਵਿਚ ਇਹ ਕਿਹਾ ਜਾ ਸਕਦਾ ਹੈ ਕਿ ਵਿਸਾਖੀ ਦਾ ਮੇਲਾ ਹਰ ਪੱਖ ਤੋਂ ਮਹੱਤਵਪੂਰਨ ਹੈ। ਇਸ ਦੀ ਮਹਾਨਤਾ ਨੂੰ ਕਾਇਮ ਰੱਖਣ ਲਈ ਸਾਨੂੰ ਸ਼ਰਧਾ-ਪੂਰਵਕ ਇਸ ਦਿਨ ਨੂੰ ਮਨਾਉਣਾ ਚਾਹੀਦਾ ਹੈ।


0 likes

Support Hari

Appreciate this story? Send a small tip to encourage the author to write more great work!

Please login to tip the author.

Hari
Published By

Hari

@hari

Comments

Appreciate the author by telling what you feel about the post 💓

Please Login or Create a free account to comment.

Recommended For You

Stories tailored to your recent reading preferences

More stories in Art
Xleem 01 Jul, 2026 1 min read min

Life

Life is a long journey, and most of us spend it chasing what we lack, while forgetting to be grateful for what we already hold.

92 0
More stories in Art
fazal Esaf 05 Jul, 2025 1 min read min

"मदीना को लिखे गए ख़त"

हर जुमे की सुबह एक बूढ़ा आदमी अपने दिल के टुकड़े काग़ज़ पर रख देता था — मदीना के नाम।" ‘मदीना को लिखे गए ख़त’ एक रूहानी, मोहब्बत-भरी कहानी है, जो इबादत और इंतज़ार के धागों से बुनी गई है। गुलज़ार की नज़्मों की तरह नरम, और दिल को छू लेने वाली इस कहानी में, एक पोती अपने दादा के उन ख़ामोश ख़तों को पढ़ती है, जो मदीना को नहीं, बल्कि अल्लाह से की गई एक धीमी, टूटती बातचीत होते हैं। यह कहानी है उन अल्फ़ाज़ों की जो कभी भेजे नहीं जाते, उन दुआओं की जो जवाब नहीं मांगतीं—बस यकीन रखती हैं।

300 0
More stories in Art
Forever Tales 02 Jul, 2024 2 mins read min

Why Is No One Talking to Me?

Feeling like no one is talking to you can be challenging, but there are several reasons this might happen, such as miscommunication, social anxiety, or different interests. To improve social interactions, try initiating conversations, being approachable, and finding common ground. Building relationships takes time, so stay patient and positive.

1539 0
More stories in Art
Ruchika Rai 10 May, 2024 1 min read min

लिंग भेद

समाज में व्याप्त लिंग भेद

883 0