Nashe

Originally published in pa
Reactions 0
505
Kiran
Kiran 16 Sep, 2019 | 1 min read

ਭਾਰਤ ਖ਼ਾਸ ਕਰ ਪੰਜਾਬ ਦੇ ਯੁਵਕਾਂ ਵਿਚ ਨਸ਼ਿਆਂ ਦੇ ਸੇਵਨ ਦੀ ਰੁਚੀ ਦਿਨੋ-ਦਿਨ ਵਧ ਰਹੀ ਹੈ । ਇਸ ਦਾ ਬਹੁਤਾ ਹਮਲਾ ਸਕੂਲਾਂ ਅਤੇ ਕਾਲਜਾਂ ਦੇ ਹੋਸਟਲਾਂ ਵਿਚ ਰਹਿੰਦੇ ਨੌਜਵਾਨਾਂ ਉੱਪਰ ਹੋਇਆ ਹੈ । ਇਸ ਨਾਲ ਨੌਜਵਾਨ ਪੀੜੀ, ਜੋ ਕਿ ਦੇਸ਼ ਦੇ ਭਵਿੱਖ ਦਾ ਨਿਰਮਾਣ ਕਰਨ ਵਿਚ ਸਭ ਤੋਂ ਠੋਸ ਤੇ ਸਰਗਰਮ ਹਿੱਸਾ ਪਾਉਂਦੀ ਹੈ, ਬੁਰੀ ਤਰ੍ਹਾਂ ਕੁਰਾਹੇ ਪੈ ਗਈ ਹੈ। ਇਕ ਸਰਵੇਖਣ ਅਨੁਸਾਰ ਪੰਜਾਬ ਦੇ ਸਰਹੱਦੀ ਇਲਾਕੇ ਵਿਚ ਵਸਦੇ ਇਸਦੇ ਵਧੇਰੇ ਸ਼ਿਕਾਰ ਹਨ ਤੇ ਇਹ ਬਿਮਾਰੀ ਕੇਵਲ ਮੁੰਡਿਆਂ ਵਿਚ ਹੀ ਨਹੀਂ, ਸਗੋਂ ਕੁੜੀਆਂ ਵਿਚ ਵੀ ਆਪਣੇ ਪੈਰ , ਹੈ ।


ਨਸ਼ਿਆਂ ਦੇ ਸੇਵਨ ਦੀ ਇਹ ਰੂਚੀ ਕੇਵਲ ਸਕੂਲਾਂ ਤੇ ਕਾਲਜਾਂ ਦੇ ਹੋਸਟਲਾਂ ਤਕ ਹੀ ਸੀਮਿਤ ਨਹੀਂ, ਸਗੋਂ ਨੌਕਰੀ-ਪੇਸ਼ਾ ਜਾਂ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਵਿਚ ਵੀ ਹੈ । ਉਹ ਆਪਣੇ ਫ਼ਿਕਰਾਂ, ਗ਼ਮਾਂ ਤੇ ਚਿੰਤਾਵਾਂ ਨੂੰ ਭੁਲਾਉਣ ਲਈ ਇਨ੍ਹਾਂ ਚੀਜ਼ਾਂ ਦੀ ਵਰਤੋਂ ਕਰਦੇ ਹਨ । ਸ਼ੁਰੂ-ਸ਼ੁਰੂ ਵਿਚ ਹੋਰਨਾਂ ਨਸ਼ਈਆਂ ਦੇ ਬਹਿਕਾਵੇ ਵਿਚ ਆ ਕੇ ਪਲ ਭਰ ਦੇ ਆਨੰਦ ਲਈ ਲਿਆ ਨਸ਼ਾ ਕੱਚੀ ਉਮਰ ਦੇ ਬੱਚਿਆਂ ਲਈ ਮੌਤ ਦਾ ਫ਼ਰਮਾਨ ਹੋ ਨਿਬੜਦਾ ਹੈ ।


ਨੌਜਵਾਨਾਂ ਵਿਚ ਨਸ਼ਿਆਂ ਦੇ ਪਸਾਰ ਦਾ ਮੁੱਖ ਕਾਰਨ ਪੈਸੇ ਦੀ ਹਵਸ ਦੇ ਸ਼ਿਕਾਰ ਸਮਾਜ ਵਿਰੋਧੀ ਅਨਸਰ ਹਨ, ਜਿਨ੍ਹਾਂ ਦਾ ਪੂਰੀ ਦੁਨੀਆਂ ਵਿਚ ਫੈਲਿਆ ਇਕ ਨੈੱਟਵਰਕ ਹੈ । ਬੇਸ਼ਕ ਹਰ ਤੀਜੇ ਦਿਨ ਕਰੋੜਾਂ ਰੁਪਏ ਦੀ ਹੈਰੋਇਨ ਫੜੇ ਜਾਣ ਦੀਆਂ ਖ਼ਬਰਾਂ ਆਉਂਦੀਆਂ ਹਨ, ਪਰ ਇਸਦੇ ਬਾਵਜੂਦ ਵੱਡੇ ਪੱਧਰ ਤੇ ਸਮਗਲਿੰਗ ਰਾਹੀਂ ਹੈਰੋਇਨ, ਚਰਸ, ਸਮੈਕ ਤੇ ਹੋਰ ਨਸ਼ੇ ਪੰਜਾਬ ਤੇ ਹੋਰ ਥਾਂਵਾਂ ਉੱਤੇ ਸਪਲਾਈ ਹੁੰਦੇ ਹਨ । ਸਾਡੇ ਪਿੰਡਾਂ ਤੇ ਸ਼ਹਿਰਾਂ ਵਿਚ ਇਹ ਨਸ਼ਾ-ਤੰਤਰ ਬੜੇ ਭਿਆਨਕ ਰੂਪ ਵਿਚ ਫੈਲਿਆ ਹੋਇਆ ਹੈ, ਜਿਸ ਵਿਚ ਭ੍ਰਿਸ਼ਟ ਰਾਜਨੀਤਕ ਲੀਡਰ, ਪੁਲਿਸ ਤੇ ਖ਼ੁਫ਼ੀਆ ਮਹਿਕਮੇ ਦੇ ਭ੍ਰਿਸ਼ਟ ਅਫਸਰਾਂ ਤਕ ਸਭ ਭਾਈਵਾਲ ਹਨ । ਗਭਰੂਆਂ ਨੂੰ ਸਮੈਕ ਤੇ ਲਾਉਣ ਲਈ ਇਹ ਸਮਗਲਰ ਬਹੁ-ਕੌਮੀ ਕੰਪਨੀਆਂ ਵਾਂਗ ਕੰਮ ਕਰਦੇ ਹੋਏ ਆਪਣੇ ਨਵੇਂ ਸ਼ਿਕਾਰਾਂ ਨੂੰ ਚਾਰ ਪੁੜੀਆਂ ਪਿੱਛੇ ਪੰਜਵੀਂ ਮੁਫ਼ਤ ਦਿੰਦੇ ਹਨ ਤੇ ਫਿਰ ਉਨ੍ਹਾਂ ਰਾਹੀਂ ਹੀ ਸਬ-ਏਜੰਟ ਬਣਾ ਕੇ ਇਹ ਜ਼ਹਿਰ ਘਰਘਰ ਪੁਚਾਉਣ ਦਾ ਕਾਰੋਬਾਰ ਕੀਤਾ ਜਾਂਦਾ ਹੈ । ਇਸੇ ਕਾਰਨ ਚੋਣਾਂ ਵਿਚ ਵੀ ਨਸ਼ਿਆਂ ਦੀ ਖੁੱਲ੍ਹੀ ਵਰਤੋਂ ਹੁੰਦੀ ਹੈ । ਅਸਲ ਵਿਚ ਨਸ਼ਾ ਮਨੁੱਖ ਦੀ ਸੋਚਣ-ਵਿਚਾਰਨ ਦੀ ਸ਼ਕਤੀ ਖੋਹ ਲੈਂਦਾ ਹੈ ਤੇ ਵਰਤਮਾਨ ਸਿਆਸਤ ਦੇ ਚੌਧਰੀਆਂ ਨੂੰ ਅਜਿਹੇ ਲੋਕਾਂ ਦੀ ਹੀ ਜ਼ਰੂਰਤ ਹੈ, ਜਿਹੜੇ ਆਪਣੀ ਸੋਚ ਵਿਚਾਰ ਤੋਂ ਵਾਂਝੇ ਹੋਣ ਤੇ ਨਸ਼ੇ ਦੀਆਂ ਦੋ ਚਾਰ ਖੁਰਾਕਾਂ ਤੇ ਦੋ ਚਾਰ ਸੌ ਰੁਪਏ ਲੈ ਕੇ ਉਨ੍ਹਾਂ ਦੇ ਬਕਸੇ ਵਿਚ ਵੋਟ ਪਾਉਣ । ਇਸ ਤੋਂ ਇਲਾਵਾ ਹੇਠ ਲਿਖੇ ਕੁੱਝ ਹੋਰ ਕਾਰਨ ਵੀ ਹਨ, ਜੋ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਇਨ੍ਹਾਂ ਨਸ਼ੇ ਦੇ ਵਪਾਰੀਆਂ ਦੇ ਸ਼ਿਕਾਰ ਬਣਾਉਣ ਵਿਚ ਹਿੱਸਾ ਪਾ ਰਹੇ ਹਨ ।


ਸਕੂਲਾਂ, ਕਾਲਜਾਂ ਦੇ ਨੌਜਵਾਨਾਂ ਵਿਚ ਨਸ਼ਿਆਂ ਦੇ ਸੇਵਨ ਦੀ ਰੁਚੀ ਦਾ ਕਾਰਨ ਇਹ ਵੀ ਹੈ ਕਿ ਜਦੋਂ ਨੌਜਵਾਨ ਹੋਸਟਲਾਂ ਵਿਚ ਇਕੱਠੇ ਰਹਿੰਦੇ ਹਨ, ਤਾਂ ਇਕ ਮੱਛੀ ਦੇ ਸਾਰਾ ਜਲ ਗੰਦਾ ਕਰ ਦੇਣ ਵਾਂਗ ਉਹ ਇਕ ਦੂਜੇ ਦੀ ਦੇਖਾ-ਦੇਖੀ ਨਸ਼ਿਆਂ ਦੀ ਵਰਤੋਂ ਕਰਨ ਲੱਗ ਪੈਂਦੇ ਹਨ । ਹੋਸਟਲਾਂ ਦੇ ਪੁਰਾਣੇ ਨਸ਼ੇਬਾਜ਼ ਜਾਂ ਨਸ਼ੇ ਦੇ ਵਪਾਰੀਆਂ ਦੇ ਏਜੰਟ ਨਵਿਆਂ ਨੂੰ ਮਜਬੂਰ ਕਰ ਕੇ ਆਪਣੇ ਵਰਗੇ ਬਣਾ ਲੈਂਦੇ ਹਨ ਤੇ ਇਸ ਪ੍ਰਕਾਰ ਲਗਪਗ ਸਾਰੇ ਹੀ ਨਸ਼ੇ ਖਾਣ ਦੀ ਆਦਤ ਦਾ ਸ਼ਿਕਾਰ ਹੋ ਜਾਂਦੇ ਹਨ । ਹੋਸਟਲਾਂ ਦੇ ਵਿਦਿਆਰਥੀਆਂ ਦੇ ਨਸ਼ੇ ਖਾਣ ਵਿਚ ਲੱਗਣ ਦਾ ਇਕ ਕਾਰਨ ਵੀ ਹੈ ਕਿ ਉਨਾਂ ਨੂੰ ਉੱਥੇ ਰੋਕ ਵਾਲਾ ਕੋਈ ਨਹੀਂ ਹੁੰਦਾ । ਮਾਤਾ-ਪਿਤਾ ਤੋਂ ਦੂਰ ਰਹਿਣ ਕਰਕੇ ਉਹ ਸਿਰ ਤੇ ਨਹੀਂ ਕੁੰਡਾ ਤੇ ਹਾਥੀ ਫਿਰੇ ਲੰਡਾ’ ਕਹਿਣ ਵਾ ਮਨ-ਮਰਜ਼ੀ ਕਰਦੇ ਹੋਏ ਇਨ੍ਹਾਂ ਬੁਰਾਈਆਂ ਵਿਚ ਗਰਕ ਹੋ ਜਾਂਦੇ ਹਨ । ਫਿਰ ਹੋਸਟਲ ਦੀ ਜ਼ਿੰਦਗੀ ਸਮਾਜਿਕ ਜੀਵਨ ਨਾਲ ਟੁੱਟੀ ਹੋਣ ਕਰਕੇ ਤੇ ਧਾਰਮਿਕ ਜੀਵਨ ਤੋਂ ਕੋਹਾਂ ਦੂਰ ਹੋਣ ਕਰਕੇ ਉੱਥੇ ਰਹਿੰਦੇ ਯੁਵਕਾਂ ਨੂੰ ਨਾ ਤਾ ਕਿਸੇ ਮਾਨ-ਮਰਯਾਦਾ ਦੀ ਪਾਲਣਾ ਦਾ ਫ਼ਿਕਰ ਹੁੰਦਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਕਿਸੇ ਦੀ ਸ਼ਰਮ-ਹਯਾ ਹੁੰਦੀ ਹੈ । ਫਲਸਰੂਪ ਉਹ ਮਨ ਆਏ ਕੁਕਰਮ ਕਰਦਾ ਹਨ ।


ਨਸ਼ਿਆਂ ਦੇ ਸੇਵਨ ਦਾ ਦੂਜਾ ਕਾਰਨ ਸਾਡੇ ਵਿੱਦਿਅਕ ਢਾਂਚੇ ਦਾ ਨੁਕਸਦਾਰ ਹੋਣਾ ਹੈ । ਸਾਡੀ ਖਿਆ-ਪ੍ਰਣਾਲੀ ਵਿੱਚ ਬਹੁਤੇ ਵਿਦਿਆਰਥੀ ਪੜ ਕੇ ਪਾਸ ਹੋਣ ਨਾਲੋਂ ਨਕਲ ਮਾਰ ਕੇ ਪਾਸ ਹੋਣ ਵਿਚ ਵਧੇਰੇ ਯਕੀਨ ਰੱਖਦੇ ਹਨ | ਅਜਿਹੇ ਵਿਦਿਆਰਥੀ ਪੜ੍ਹਾਈ ਵੱਲੋਂ ਅਵੇਸਲੇ ਰਹਿੰਦੇ ਹਨ ਤੇ ਨਸ਼ੇ ਆਦਿ ਸੇਵਨ ਦੀਆਂ ਭੈੜੀਆਂ ਆਦਤਾਂ ਦੇ ਸ਼ਿਕਾਰ ਹੋ ਜਾਂਦੇ ਹਨ ।


ਸਾਡੇ ਦੇਸ਼ ਵਿਚ ਬੇਰੁਜ਼ਗਾਰੀ ਕਾਰਨ ਨੌਜਵਾਨਾਂ ਨੂੰ ਆਪਣੇ ਭਵਿੱਖ ਦਾ ਹਨੇਰਾ ਦਿਸਣਾ, ਸਕੂਲਾਂ, ਕਾਲਜਾਂ ਵਿਚ ਹੜਤਾਲ ਕਾਰਨ ਪੜ੍ਹਾਈ ਦਾ ਬੰਦ ਰਹਿਣਾ ਆਦਿ ਵੀ ਇਸ ਦੇ ਕਾਰਨ ਹਨ । ਕਈ ਵਿਦਿਆਰਥੀ, ਜੋ ਸਾਰਾ ਸਾਲ ਤਾਂ ਪੜਦੇ ਨਹੀਂ, ਪਰੰਤੂ ਇਮਤਿਹਾਨ ਦੇ ਦਿਨਾਂ ਵਿਚ ਉਨ੍ਹਾਂ ਨੂੰ ਪੜ੍ਹਨ ਦਾ ਖ਼ਿਆਲ ਆਉਂਦਾ ਹੈ, ਉਹ ਰਾਤ ਨੂੰ ਜਾਗਣ ਲਈ ਤੇਜ਼ ਚਾਹ ਅਤੇ ਨੀਂਦ ਨਾ ਲਿਆਉਣ ਵਾਲੀਆਂ ਗੋਲੀਆਂ ਖਾਂਦੇ ਹਨ, ਜੋ ਕਿ ਇਕ ਪ੍ਰਕਾਰ ਦਾ ਨਸ਼ਾ ਦੇ ਕੇ ਨੀਂਦ ਨੂੰ ਰੋਕਦੀਆਂ ਹਨ । ਅਗਲੇ ਦਿਨ ਜਦੋਂ ਉਹ ਪੜ੍ਹਾਈ ਨਾਲ ਥੱਕ ਜਾਂਦੇ ਹਨ, ਤਾਂ ਉਨ੍ਹਾਂ ਨੂੰ ਨੀਂਦ ਲਿਆਉਣ ਵਾਲੀ ਗੋਲੀ ਖਾਣੀ ਪੈਂਦੀ ਹੈ । ਕਈ ਨੌਜਵਾਨ ਨਸ਼ੇ ਦੇ ਟੀਕੇ ਵੀ ਲੁਆਉਂਦੇ ਹਨ ।


ਨੌਜਵਾਨਾਂ ਦਾ ਇਸ ਪ੍ਰਕਾਰ ਨਸ਼ਿਆਂ ਵਲ ਰੁਚਿਤ ਹੋਣਾ ਸਾਡੇ ਦੇਸ਼ ਲਈ ਬਹੁਤ ਹੀ ਹਾਨੀਕਾਰਕ ਹੈ । ਨਸ਼ਿਆਂ ਦਾ ਸੇਵਨ ਮਨੁੱਖ ਵਿਚ ਅਨੁਸ਼ਾਸਨਹੀਣਤਾ, ਜੁਏ-ਬਾਜ਼ੀ ਦੀ ਆਦਤ, ਦੁਰਾਚਾਰ ਅਤੇ ਵਿਭਚਾਰ ਨੂੰ ਜਨਮ ਦਿੰਦਾ ਹੈ। ਇਸ ਨਾਲ ਮਨੁੱਖੀ ਸ਼ਕਤੀ ਉਸਾਰੂ ਕੰਮਾਂ ਵਲ ਲੱਗਣ ਦੀ ਥਾਂ ਅਜਾਈਂ ਜਾ ਰਹੀ ਹੈ । ਇਸਦੇ ਨਾਲ ਹੀ ਨਸ਼ੇਬਾਜ਼ੀ ਮਨੁੱਖੀ ਸਿਹਤ ਦਾ ਸਤਿਆਨਾਸ ਕਰ ਦਿੰਦੀ ਹੈ ਜਿਹੜਾ ਇਕ ਵਾਰੀ ਇਸ ਇੱਲਤ ਦਾ ਸ਼ਿਕਾਰ ਹੋ ਜਾਂਦਾ ਹੈ, ਉਸਦਾ ਇਸ ਵਿਚੋਂ ਨਿਕਲਣਾ ਮੁਸ਼ਕਿਲ ਹੋ ਜਾਂਦਾ ਹੈ ਤੇ ਦੋ-ਤਿੰਨ ਸਾਲਾਂ ਵਿਚ ਹੀ ਉਹ ਸਿਵਿਆਂ ਵਿਚ ਪੁੱਜ ਜਾਂਦਾ ਹੈ । ਸਾਡੀ ਸਰਕਾਰ, ਤੇ ਸਮਾਜਿਕ ਜੱਥੇਬੰਦੀਆਂ ਨੂੰ ਨੌਜਵਾਨ ਪੀੜੀ ਨੂੰ ਗਿਰਾਵਟ ਦੀ ਦਲਦਲ ਵਿਚੋਂ ਕੱਢਣ ਲਈ ਜ਼ੋਰਦਾਰ ਕਦਮ ਚੁੱਕਣੇ ਚਾਹੀਦੇ ਹਨ | ਇਸ ਮੰਤਵ ਲਈ ਨਸ਼ੇਬਾਜ਼ਾਂ ਦੇ ਨੈੱਟਵਰਕ ਨੂੰ ਤੋੜਨਾ ਤੇ ਇਸਦੀ ਸਮਗਲਿੰਗ ਦੇ ਰਸਤਿਆਂ ਨੂੰ ਬੰਦ ਕਰਨਾ ਬਹੁਤ ਜ਼ਰੂਰੀ ਹੈ । ਪਿੰਡਾਂ ਵਿਚ ਪੰਚਾਇਤਾਂ ਨੂੰ ਹਰ ਨੌਜਵਾਨ ਮੁੰਡੇ-ਕੁੜੀ ਉੱਤੇ ਨਜ਼ਰ ਰੱਖਣੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਕੁਰਾਹੇ ਜਾਣ ਤੋਂ ਰੋਕਣ ਲਈ ਬਿਨਾਂ ਦੇਰੀ ਤੋਂ ਸਖਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਪਿੰਡਾਂ ਵਿਚ ਨਸ਼ੇਬਾਜ਼ਾਂ ਦੇ ਕਿਸੇ ਏਜੰਟ ਜਾਂ ਕਿਸੇ ਦੇ ਨਸ਼ੇਬਾਜ਼ ਰਿਸ਼ਤੇਦਾਰ ਨੂੰ ਵੜਨ ਨਹੀਂ ਦੇਣਾ ਚਾਹੀਦਾ । ਇਸਦੇ ਨਾਲ ਹੀ ਸਰਕਾਰ ਨੂੰ ਵਿਦਿਅਕ ਢਾਂਚੇ ਦਾ ਸੁਧਾਰ ਕਰਦਿਆਂ ਉਸਨੂੰ ਰੁਜ਼ਗਾਰਮੁਖੀ ਬਣਾ ਕੇ ਹਰ ਇਕ ਲਈ ਰੁਜ਼ਗਾਰ ਦੀ ਗਰੰਟੀ ਦੇਣ ਵਾਲੇ ਕਦਮ ਚੁੱਕਣੇ ਚਾਹੀਦੇ ਹਨ ਤੇ ਨੌਜਵਾਨਾਂ ਵਿਚ ੧ਡਾ ਤੋਂ ਇਲਾਵਾ ਹੋਰਨਾਂ ਮੁਕਾਬਲਿਆਂ ਨੂੰ ਉਤਸ਼ਾਹਿਤ ਕਰ ਕੇ ਉਨ੍ਹਾਂ ਵਿਚ ਨਵੀਆਂ ਪ੍ਰੇਰਨਾਵਾਂ ਪੈਦਾ ਕਰਨੀਆਂ ਚਾਹੀਦੀਆਂ ਹਨ । ਇਸਦੇ ਨਾਲ ਹੀ ਮਾਪਿਆਂ ਦਾ ਵੀ ਫ਼ਰਜ਼ ਹੈ ਕਿ ਉਹ ਆਪਣੇ ਬੱਚਿਆਂ ਦੀਆਂ ਆਦਤਾਂ ਉੱਤੇ ਨਜ਼ਰ ਰੱਖਣ ਤੇ ਉਨ੍ਹਾਂ ਨੂੰ ਭਟਕਣ ਨਾ ਦੇਣ ।


0 likes

Published By

Kiran

kiran

Comments

Appreciate the author by telling what you feel about the post 💓

Please Login or Create a free account to comment.